ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਦੀ ਵੀ ਜਾਂਚ ਸ਼ੁਰੂ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਨੇ 10 ਫਰਵਰੀ ਨੂੰ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਸਾਦੇ ਢੰਗ ਨਾਲ ਵਿਆਹ ਕਰਵਾਇਆ ਸੀ। ਉਂਝ ਕਿਰਨਦੀਪ ਮੂਲ ਰੂਪ ਵਿਚ ਕੁਲਾਰਾਂ ਦੀ ਰਹਿਣ ਵਾਲੀ ਹੈ ਪਰ ਕੁਝ ਸਮਾਂ ਪਹਿਲਾਂ ਉਸਦਾ ਪਰਿਵਾਰ ਇੰਗਲੈਂਡ ਸ਼ਿਫਟ ਹੋ ਗਿਆ ਸੀ।
ਸੂਤਰਾਂ ਦੇ ਦੱਸਣ ਅਨੁਸਾਰ ਹੁਣ ਪੁਲਿਸ ਇਹ ਜਾਂਚ ਕਰ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਕਿਰਨਦੀਪ ਕੌਰ ਦੇ ਸੰਪਰਕ ਵਿਚ ਕਿਵੇਂ ਆਇਆ ਅਤੇ ਕਿਰਨਦੀਪ ਕੌਰ ਦਾ ਪਿਛੋਕੜ ਕੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਕਿ ਦੋਵਾਂ ਦਾ ਸੰਪਰਕ ਕਿਸ ਤੀਜੇ ਵਿਅਕਤੀ ਰਾਹੀਂ ਹੋਇਆ। ਵਿਆਹ ਸਾਦੇ ਢੰਗ ਨਾਲ ਕਿਉਂ ਕੀਤਾ ਗਿਆ ਆਦਿ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।