ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲਾ ਗਰੁੱਪ ਬੇਨਕਾਪ, 2 ਕਾਬੂ

ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਅਤਿ-ਆਧੁਨਿਕ ਪਿਸਤੌਲ, 1 ਕਿਲੋ ਹੈਰੋਇਨ, 1 ਕਿਲੋ ਅਫੀਮ ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ

ਸ਼ੁਰੂਆਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਹ ਦੋਸ਼ੀ ਸਿੱدە ਤੌਰ ‘ਤੇ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਵਿਦੇਸ਼ੀ ਹੈਂਡਲਰਾਂ ਵੱਲੋਂ ਹੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀ ਖੇਪ ਭੇਜੀ ਜਾਂਦੀ ਸੀ, ਜਿਸ ਨੂੰ ਅੱਗੇ ਅਪਰਾਧਿਕ ਕਿਸਮ ਦੇ ਲੋਕਾਂ ਵਿੱਚ ਸਪਲਾਈ ਕੀਤਾ ਜਾਣਾ ਸੀ

ਪੁਲਿਸ ਨੇ ਇਸ ਸਬੰਧੀ ਥਾਣਾ ਛੇਹਰਟਾ ਅਤੇ ਥਾਣਾ ਕੈਂਟ, ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. (FIRs) ਦਰਜ ਕਰ ਲਈਆਂ ਹਨ। ਪੁਲਿਸ ਵੱਲੋਂ ਇਸ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਦੇ ਸਾਰੇ ਲਿੰਕਾਂ (Forward and Backward Linkages) ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਰ ਸਾਥੀਆਂ ਨੂੰ ਵੀ ਜਲਦੀ ਕਾਬੂ ਕੀਤਾ ਜਾ ਸਕੇ

ਪੰਜਾਬ ਪੁਲਿਸ ਸੂਬੇ ਵਿੱਚੋਂ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਪੰਜਾਬ ਨੂੰ ਇੱਕ ਸੁਰੱਖਿਅਤ ਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ