ਪੰਜਾਬ ਵਿੱਚ ਬਣਿਆ ਦੁਨੀਆ ਦਾ ਸੱਭ ਤੋ ਵੱਡਾ ਪਰੌਠਾ, ਗਿਨੀਜ਼ ਬੁੱਕ ਵਿੱਚ ਦਰਜ ਹੋਇਆ ਰਿਕਾਰਡ

ਪੰਜਾਬ ਦੇ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਮੌਕੇ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ ਬਣਾਇਆ ਗਿਆ। ਰਿਕਾਰਡ ਗਿਨੀਜ਼ ਬੁੱਕ ਆਫ ਵਰਲਡ ਵਿੱਚ ਦਰਜ ਹੋ ਗਿਆ ਹੈ। ਇਹ ਪਰੌਂਠਾ ਤਾਜ ਹੋਟਲ ਦੇ ਸ਼ੈੱਫ ਨੇ ਤਿਆਰ ਕੀਤਾ ਹੈ। ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਤਾਜ ਗਰੁੱਪ ਅਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ।

ਇਹ ਪਰੌਂਠਾ ਬਣਾਉਣ ਲਈ ਲਗਭਗ ਸੱਤ ਕੁਇੰਟਲ ਤੋਂ ਵੱਧ ਆਟਾ ਵਰਤਿਆ ਗਿਆ ਹੈ। ਇਸ ਪਰੌਂਠੇ ਨੂੰ ਬਣਾਉਣ ਲਈ 510 ਫੁੱਟ ਦੇ ਦੋ ਤਵੇ ਅਤੇ ਤਿੰਨ ਕੁਇੰਟਲ ਦਿੱਲੀ ਤੋਂ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਗਏ ਸਨ। ਇਸ ਪਰੌਂਠੇ ਨੂੰ ਰੰਗਲਾ ਪੰਜਾਬ ਵੇਖਣ ਆਏ ਸਰੋਤਿਆਂ ਦੇ ਵਿੱਚ ਵੰਡ ਕੇ ਖਾਧਾ ਗਿਆ।

Tags :