ਪ੍ਰਧਾਨ ਜਤਿੰਦਰ ਮਸੀਹ ਗੌਰਵ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ

ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਵਿਖੇ ਗਲੋਬਲ ਕ੍ਰਿਸਚਨ ਐਕਸ਼ਨ ਕਮੇਟੀ ਦੇ ਪ੍ਰਧਾਨ ਜਤਿੰਦਰ ਮਸੀਹ ਗੌਰਵ ਅਤੇ ਕੋਆਰਡੀਨੇਟਰ ਵਲਾਇਤ ਮਸੀਹ ਬੰਟੀ ਅਜਨਾਲਾ ਅਤੇ ਜਰਨਲ ਸਕੱਤਰ ਸ੍ਰੀ ਲੂਕਸ ਮਸੀਹ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ | ਜ਼ਿਕਰਯੋਗ ਹੈ ਕਿ ਬੀਤੀ 26 ਜਨਵਰੀ ਨੂੰ ਕਿਸੇ ਅਣਪਛਾਤੇ ਸ਼ਰਾਰਤੀ ਅਨਸਰ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੀ ਗਲੋਬਲ ਟੀਮ ਵੱਲੋਂ ਸਖ਼ਤ ਨਿਖੇਧੀ ਵੀਕੀਤੀ ਗਈ ਸੀ। ਅੱਜ ਮੀਡੀਆ ਨਾਲ ਗੱਲਬਾਤ ਕਰਦੇ ਪ੍ਰਧਾਨ ਜਤਿੰਦਰ ਗੌਰਵ ਨੇ ਕਿਹਾ ਪੁਲਿਸ ਨੂੰ ਇਸ ਮਾਮਲੇ ਚ’ ਬਾਰੀਕੀ ਦੇ ਨਾਲ ਪੜਤਾਲ ਕਰਨੀ ਚਾਹੀਦੀ ਆ ਕੇ ਕਿਸਦੇ ਕਹਿਣ ਤੇ’ ਉਸ ਬੰਦੇ ਨੇ ਬੁੱਤ ਤੋੜਨ ਦੀ ਕੋਸ਼ਿਸ਼ ਕੀਤੀ, ਉਸਦੇ ਪਿੱਛੇ ਕੌਣ ਮਾਸਟਰਮਾਈਂਡ ਆ ਉਸਨੂੰ ਵੀ ਗਿਰਫ਼ਤਾਰ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ

Tags :