ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਸਰਹੱਦ ਪਾਰ ਹਥਿਆਰ ਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, 4 ਮੁਲਜ਼ਮ ਕਾਬੂ

ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਨਸ਼ਾ ਅਤੇ ਹਥਿਆਰ ਬਰਾਮਦ ਕੀਤੇ ਹਨ

ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ 5 ਆਧੁਨਿਕ ਪਿਸਤੌਲ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਜੁੜਿਆ ਹੋਇਆ ਸੀ

ਪੁਲਿਸ ਹੁਣ ਇਸ ਪੂਰੇ ਨੈਟਵਰਕ ਦੀਆਂ ਅੱਗੇ ਅਤੇ ਪਿੱਛੇ ਵਾਲੀਆਂ ਕੜੀਆਂ ਦੀ ਜਾਂਚ ਕਰ ਰਹੀ ਹੈ। ਜਾਂਚ ਏਜੰਸੀਆਂ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਤਸਕਰੀ ਮਾਡਿਊਲ ਨਾਲ ਹੋਰ ਕੌਣ-ਕੌਣ ਲੋਕ ਜੁੜੇ ਹੋਏ ਹਨ ਅਤੇ ਇਸ ਦੇ ਪਿੱਛੇ ਕੰਮ ਕਰ ਰਹੇ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ

ਅੰਮ੍ਰਿਤਸਰ ਪੁਲਿਸ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਅਜਿਹੇ ਨੈਟਵਰਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ