ਸਕੂਲ ਨੂੰ ਆਈ ‘ਬੰਬ-ਮੇਲ’: ਅੰਮ੍ਰਿਤਸਰ ਪੁਲਿਸ ਨੂੰ ਪਈਆਂ ਭਾਜੜਾਂ

ਅੰਮ੍ਰਿਤਸਰ ਤੋਂ ਵੱਡੀ ਖਬਰ ਆ ਰਹੀ ਆ ਪ੍ਰਮੁੱਖ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਆ, ਜਦੋ ਪੁਲਿਸ ਨੂੰ ਇਸਦੀ ਸੂਚਨਾ ਮਿਲੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਤੁਰੰਤ ਹਰਕਤ ਵਿੱਚ ਆ ਗਏ, ਤੇ ਸਕੂਲ ਨੂੰ ਸੀਲ ਕਰ ਲਿਆ

ਅੰਮ੍ਰਿਤਸਰ ਦੇ ਪ੍ਰਤਿਸ਼ਠਿਤ ਸੀਨੀਅਰ ਸਟੱਡੀ ਸਕੂਲ ਨੂੰ ਸ਼ੁੱਕਰਵਾਰ ਸਵੇਰੇ ਇੱਕ ਸ਼ੱਕੀ ਕਾਲ ਜਾਂ ਮੈਸੇਜ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪ੍ਰਸ਼ਾਸਨ ਨੇ ਤੁਰੰਤ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ

ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪ੍ਰਭਾਵਿਤ ਸਕੂਲਾਂ ਨੂੰ ਖਾਲੀ ਕਰਵਾ ਲਿਆ ਅਤੇ ਪੂਰੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ | ਸਾਰੇ ਬੱਚਿਆਂ ਨੂੰ ਸਾਵਧਾਨੀ ਨਾਲ ਛੁੱਟੀ ਦੇ ਕੇ ਉਨ੍ਹਾਂ ਦੇ ਘਰ ਸੁਰੱਖਿਅਤ ਭੇਜ ਦਿੱਤਾ ਗਿਆ ਹੈ

ਧਮਕੀ ਦੀ ਸੂਚਨਾ ਮਿਲਦੇ ਹੀ ਸਕੂਲ ਪ੍ਰਬੰਧਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਬੰਬ ਡਿਸਪੋਜ਼ਲ ਸਕੁਐਡ, ਡੌਗ ਸਕੁਐਡ ਅਤੇ ਫੋਰੈਂਸਿਕ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਸਾਰੇ ਸਕੂਲ ਕੰਪਲੈਕਸਾਂ ਨੂੰ ਚੱਪੇ-ਚੱਪੇ ਤੋਂ ਖਾਲੀ ਕਰਵਾ ਕੇ ਵੱਡਾ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।

ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਨੇ ਦੱਸਿਆ, “ਸੀਨੀਅਰ ਸਟੱਡੀ ਸਕੂਲ ਦੇ ਨਾਲ-ਨਾਲ ਸ਼ਹਿਰ ਦੇ ਕਈ ਹੋਰ ਸਕੂਲਾਂ ਨੂੰ ਵੀ ਇਸੇ ਤਰ੍ਹਾਂ ਦੀ ਧਮਕੀ ਮਿਲੀ ਹੈ। ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਾਰੀਆਂ ਥਾਵਾਂ ‘ਤੇ ਤਲਾਸ਼ੀ ਮੁਹਿੰਮ ਜਾਰੀ ਹੈ

ਇਸ ਅਚਾਨਕ ਹੋਈ ਘਟਨਾ ਕਾਰਨ ਮਾਪਿਆਂ ਵਿੱਚ ਡਰ ਅਤੇ ਅਫਰਾ-ਤਫਰੀ ਦਾ ਮਾਹੌਲ ਬਣ ਗਿਆ। ਹਾਲਾਂਕਿ, ਪੁਲਿਸ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਸਥਿਤੀ ਕਾਬੂ ਹੇਠ ਹੈ ਅਤੇ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਅਫਵਾਹਾਂ ਤੋਂ ਬਚਣ ਦੀ ਅਪੀਲ : ਸਾਈਬਰ ਸੈੱਲ ਇਸ ਸਮੇਂ ਕਾਲ/ਮੈਸੇਜ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ। ਪੁਲਿਸ ਨੇ ਹੁਣ ਤੱਕ ਕਿਸੇ ਵੀ ਸਕੂਲ ਤੋਂ ਵਿਸਫੋਟਕ ਸਮੱਗਰੀ ਮਿਲਣ ਦੀ ਪੁਸ਼ਟੀ ਨਹੀਂ ਕੀਤੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ ਅਤੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਪੂਰੇ ਘਟਨਾਕ੍ਰਮ ‘ਤੇ ਜਲਦ ਹੀ ਵਿਸਤ੍ਰਿਤ ਰਿਪੋਰਟ ਜਾਰੀ ਕੀਤੀ ਜਾਵੇਗੀ