ਰਾਜਪੁਰਾ ‘ਚ ਖੁੱਲੀ Ankur Narula Ministries ਦੀ Church Branch

ਅੱਜ ਪੰਜਾਬ ਦੇ ਰਾਜਪੁਰਾ ਸ਼ਹਿਰ ਵਿਖੇ ਅੰਕੁਰ ਨਰੂਲਾ ਮਨਿਸਟਰੀ ਦੀ ਚਰਚ ਬ੍ਰਾਂਚ ਦਾ ਉਦਘਾਟਨ ਪ੍ਰਧਾਨ ਸ਼੍ਰੀ ਜਤਿੰਦਰ ਮਸੀਹ ਗੌਰਵ ਵੱਲੋ ਕੀਤਾ ਗਿਆ। ਇਸ ਮੌਕੇ ਤੇ ਬ੍ਰਾਂਚ ਦੇ ਅਤੇ ਇਲਾਕੇ ਦੇ ਆਗੂਆਂ ਵੱਲੋ ਸ਼੍ਰੀ ਜਤਿੰਦਰ ਮਸੀਹ ਗੌਰਵ ਜੀ ਦਾ ਭਰਵਾ ਸਵਾਗਤ ਕੀਤਾ ਗਿਆ।ਰਾਜਪੁਰਾ ਅਤੇ ਇਸਦੇ ਆਲੇ ਦੁਆਲੇ ਦੇ ਪਿੰਡਾਂ ਅਤੇ ਸ਼ਹਿਰਾਂ ਲਈ ਇਸ ਬ੍ਰਾਂਚ ਦਾ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਤੇ ਬ੍ਰਾਂਚ ਖੁੱਲਣ ਦੀ ਖੁਸ਼ੀ ਵਿੱਚ ਕੇਕ ਕੱਟ ਕੇ ਖੁਸ਼ੀ ਜ਼ਾਹਿਰ ਕੀਤੀ ਗਈ ਅਤੇ ਬ੍ਰਾਂਚ ਪਰਬੰਧਨ ਕਮੇਟੀ ਦਾ ਵੀ ਗਠਨ ਕੀਤਾ ਗਿਆ। ਇਸ ਮੌਕੇ ਤੇ ਪ੍ਰਬੰਧਕ ਕਮੇਟੀ ਵੱਲੋ ਸ਼੍ਰੀ ਜਤਿੰਦਰ ਮਸੀਹ ਗੌਰਵ ਜੀ ਦਾ ਸਨਮਾਨ ਵੀ ਕੀਤਾ ਗਿਆ।