ਚੰਡੀਗੜ੍ਹ ਮੇਅਰ ਚੋਣਾਂ ‘ਚ ਹੋਈ ਧੋਖਾਧੜੀ ਦੇ ਦੋਸ਼ ਨੂੰ ਲੈ ਕੇ ਹੁਣ ਆਪ ਪਾਰਟੀ ਹਾਈਕੋਰਟ ਤੋਂ ਬਾਅਦ ਸੁਪਰੀਮ ਕੋਰਟ ਪਹੁੰਚ ਗਈ ਹੈ। ਪਾਰਟੀ ਨੇ ਇਸ ਚੋਣ ਨੂੰ ਰੱਦ ਕਰਨ ਲਈ ਸਭ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ, ਪਰ ਹਾਈਕੋਰਟ ਨੇ ਚੋਣਾਂ ਰੱਦ ਕਰਨ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਤੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਦਿੱਤਾ ਸੀ,
ਜਿਸ ਮਗਰੋਂ ਹੁਣ ਮੇਅਰ ਚੋਣ ਦੇ ਆਪ ਉਮੀਦਵਾਰ ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ।
