ਪੰਜਾਬ ਨੂੰ ਭਗਵੰਤ ਮਾਨ ਦੇ ਰੂਪ ਵਿੱਚ ਸੂਬੇ ਦਾ ਸੱਭ ਤੋ ਬਿਹਤਰ ਤੇ ਕਾਬਿਲ ਮੁੱਖ ਮੰਤਰੀ ਮਿਲਿਆ: ਕੇਜਰੀਵਾਲ

ਅੰਮ੍ਰਿਤਸਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਮ੍ਰਿੰਤਸਰ ਦੇ ਸਰਕਾਰ-ਸਨਅਤਕਾਰ ਮਿਲਣੀ ਦੋਰਾਨ ਪਹੁੰਚੇ ਸਨ। ਇਸ ਦੋਰਾਨ ਕੇਜਰੀਵਾਲ ਨੇ ਉਦਯੋਗਿਕ ਵਿਕਾਸ ਲਈ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਹੁਣ ਹਰੇਕ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਤ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਸੂਬੇ ਦਾ ਸਭ ਤੋਂ ਬਿਹਤਰ ਤੇ ਕਾਬਲ ਮੁੱਖ ਮੰਤਰੀ ਮਿਲਿਆ ਹੈ ਅਤੇ ਉਹ ਸਾਰੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰ ਦੀਆਂ ਸਹੂਲਤਾਂ ਨਾਲ ਅਤਿ-ਆਧੁਨਿਕ ਸਕੂਲਾਂ ਵਿਚ ਤਬਦੀਲ ਕਰਾਂਗੇ।” ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨਾਲ ਅਜਿਹੀਆਂ ਮਿਲਣੀਆਂ ਰਾਹੀਂ ਅਸੀਂ ਉਦਯੋਗ ਦੇ ਸਾਰੇ ਮਸਲੇ ਹੱਲ ਕਰਾਂਗੇ।