ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ ਸਾਈਪ੍ਰਸ ਵਿੱਚ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਨੌਜਵਾਨ 10 ਦਿਨ ਪਹਿਲਾਂ ਹੀ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ, ਜਿੱਥੇ ਉਸਨੂੰ ਦਿਲ ਦਾ ਦੌਰਾ ਪੈ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਲਵਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਵਾਂਦਰ ਡੋਡ ਵਜੋਂ ਹੋਈ ਹੈ।
ਮ੍ਰਿਤਕ ਆਪਣੀ ਪਤਨੀ ਕੋਲ ਵਿਦੇਸ਼ ਗਿਆ ਸੀ। ਮ੍ਰਿਤਕ ਦੀ ਇੱਕ ਪੰਜ ਸਾਲ ਦੀ ਬੇਟੀ ਵੀ ਹੈ। ਰਿਸ਼ਤੇਦਾਰਾਂ ਨੇ ਲਵਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।