ਯੂਪੀ ਵਿੱਚ ਸਮਾਜਵਾਦੀ ਪਾਰਟੀ ਦੇ ਪ੍ਰਮੁੱਖ ਨੇਤਾ ਤੇ ਰਾਮਪੁਰ ਤੋਂ ਸੰਸਦ ਮੈਂਬਰ ਆਜ਼ਮ ਖਾਨ ਤੇ ਉਸਦੇ ਪਰਿਵਾਰ ਨੂੰ ਰਾਮਪੁਰ ਦੀ ਵਿਸ਼ੇਸ਼ ਸੰਸਦ ਮੈਂਬਰ/ਵਿਧਾਇਕ ਅਦਾਲਤ ਨੇ ਫਰਜ਼ੀ ਜਨਮ ਸਰਟੀਫਿਕੇਟ ਮਾਮਲੇ ਵਿੱਚ ਦੋਸ਼ੀ ਪਾਇਆ ਹੈ। ਜਾਣਕਾਰੀ ਅਨੁਸਾਰ, ਅਦਾਲਤ ਨੇ ਆਜ਼ਮ ਖਾਨ, ਉਨ੍ਹਾਂ ਦੀ ਪਤਨੀ ਤਨਜ਼ੀਨ ਫਾਤਿਮਾ ਅਤੇ ਬੇਟੇ ਅਬਦੁੱਲਾ ਆਜ਼ਮ ਨੂੰ 7-7 ਸਾਲ ਦੀ ਸਜ਼ਾ ਸੁਣਾਈ ਹੈ।
ਤਿੰਨਾਂ ਨੇ ਚੋਣ ਲੜਨ ਲਈ ਜਾਅਲੀ ਜਨਮ ਸਰਟੀਫਿਕੇਟ ਬਣਾਏ ਸਨ ਅਤੇ ਇਸਤੋ ਇਲਾਵਾ ਅਦਾਲਤ ਨੇ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਰਾਮਪੁਰ ਅਦਾਲਤ ਦੇ ਫੈਸਲੇ ਤੋਂ ਤੁਰੰਤ ਬਾਅਦ ਤਿੰਨਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਤਿੰਨਾਂ ਨੂੰ ਅਦਾਲਤ ‘ਚ ਹੀ ਗ੍ਰਿਫ਼ਤਾਰ ਕਰਕੇ ਰਾਮਪੁਰ ਜੇਲ੍ਹ ਲਿਜਾਇਆ ਗਿਆ ਹੈ।
