ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਅੱਜ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ ਦੇ ਕਿਨਾਰੇ ਤੇ ਬਣੇ ਸ਼ਮਸ਼ਾਨ ਘਾਟ ਤੇ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਦਾ ਅੰਤਿਮ ਸੰਸਕਾਰ ਪੂਰੀਆਂ ਸਿੱਖ ਮਰਿਆਦਾ ਨਾਲ ਕੀਤਾ ਗਿਆ। ਇਸ ਮੌਕੇਂ ਵੱਖ-ਵੱਖ ਜਥੇਬੰਦੀਆਂ ਤੇ ਦਲ ਪੰਥਾਂ ਦੇ ਨੁਮਾਇੰਦੇ ਤੇ ਆਗੂ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਬਾਬਾ ਸੁੱਚਾ ਸਿੰਘ ਦਾ ਬੀਤੇ ਕੱਲ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ ਅਤੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਿਆਂਦਾ ਗਿਆ ਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ।