ਪੰਜਾਬ ਦੇ 11 ਜ਼ਿਲ੍ਹਿਆਂ ‘ਚ ਭਾਰੀ ਮੀਂਹ ਕਾਰਨ ਸੜਕਾਂ ਦਾ ਬੁਰਾ ਹਾਲ, ਅੰਮ੍ਰਿਤਸਰ-ਜਲੰਧਰ ‘ਚ ਅਲਰਟ ਜਾਰੀ

ਪੰਜਾਬ: ਸੂਬੇ ਦੇ ਕਈ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਸੜਕਾਂ ਵਿੱਚ ਡੇਢ ਫੁੱਟ ਤੱਕ ਪਾਣੀ ਭਰ ਗਿਆ ਹੈ। ਇਸ ਤੋਂ ਇਲਾਵਾ ਹੈਰੀਟੇਜ ਸਟਰੀਟ ਅਤੇ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਕਈ ਸੜਕਾਂ ਪਾਣੀ ਵਿਚ ਡੁੱਬ ਗਈਆਂ, ਜਿਸ ਕਾਰਨ ਪੈਦਲ ਚੱਲਣ ਵਾਲੇ ਅਤੇ ਸਾਈਕਲ ਸਵਾਰਾਂ ਦਾ ਲੰਘਣਾ ਮੁਸ਼ਕਲ ਹੋ ਗਿਆ।

ਮੀਂਹ ਰੁਕਣ ਤੋਂ ਬਾਅਦ ਪਾਣੀ ਦੀ ਨਿਕਾਸੀ ਨੂੰ ਕਡਨ ਲਈ ਕਈ ਘੰਟੇ ਲੱਗ ਗਏ। ਇਸ ਦੇ ਨਾਲ ਹੀ, ਦੋਪਹੀਆ ਵਾਹਨਾਂ ‘ਤੇ ਸਵਾਰ ਲੋਕਾਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਉਨ੍ਹਾਂ ਦੀਆਂ ਬਾਈਕ ਹੜ੍ਹ ਵਾਲੀ ਸੜਕ ‘ਤੇ ਅੱਧ ਵਿਚਾਲੇ ਰੁਕ ਗਈ ਸੀ। ਮੌਸਮ ਵਿਭਾਗ ਮੁਤਾਬਕ, ਸੋਮਵਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਮੌਸਮ ਵਿਭਾਗ ਨੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪੱਛਮੀ ਮਾਲਵਾ ਸਮੇਤ ਕਈ ਇਲਾਕਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ।