ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ ਦੋਵੇਂ ਬੈਂਸ ਭਰਾ

ਬੈਂਸ ਭਰਾਵਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੇ ਚਰਚੇ ਹਨ। ਸੂਤਰਾਂ ਮੁਤਾਬਕ ਦੋਵੇਂ ਆਗੂ ਭਾਜਪਾ ਦੇ ਕੇਂਦਰੀ ਆਗੂਆਂ ਦੇ ਸੰਪਰਕ ‘ਚ ਹਨ। ਅਗਲੇ ਹਫਤੇ ਲੋਕ ਇਨਸਾਫ ਪਾਰਟੀ ਦੀ ਮੀਟਿੰਗ ਬੁਲਾਈ ਗਈ ਹੈ। ਜਾਣਕਾਰੀ ਅਨੁਸਾਰ ਅਨੁਮਾਨ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਬੈਂਸ ਬ੍ਰਦਰਜ਼ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੇ ਅਗਲੇ ਦਿਨਾਂ ਵਿਚ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਆਗਾਮੀ ਨਿਗਮ ਚੋਣਾਂ ਅਤੇ ਲੋਕ ਸਭਾ ਚੋਣਾਂ ਵਿਚ ਦੋਵੇਂ ਭਰਾ ਹੀ ਭਾਜਪਾ ਦਾ ਪੱਲਾ ਫੜ ਕੇ ਚੋਣ ਲੜਨ ਜਾ ਰਹੇ ਹਨ। ਅਗਲੇ ਹਫ਼ਤੇ ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਕੋਈ ਸਿਆਸੀ ਧਮਾਕਾ ਹੋ ਸਕਦਾ ਹੈ।

Tags :