ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਨਾਲ ਜੁੜੇ ਇੱਕ ਮਾਮਲੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ
ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਸੁਖਬੀਰ ਸਿੰਘ ਬਾਦਲ ਨੂੰ ਟੈਗ ਕਰਦਿਆਂ ਕਿਹਾ ਕਿ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਉਨ੍ਹਾਂ ਦੀ ਪਾਰਟੀ ਦੇ ਇੱਕ ਸੀਨੀਅਰ ਮੀਤ ਪ੍ਰਧਾਨ ਵੱਲੋਂ ਕਥਿਤ ਤੌਰ ’ਤੇ ਛੇ ਮਹੀਨੇ ਤੋਂ ਵੀ ਵੱਧ ਸਮੇਂ ਤੱਕ ਇੱਕ ਔਰਤ ਨਾਲ ਸਰਾਂ ਵਿੱਚ ਰਹਿਣ ਦੇ ਮਾਮਲੇ ਬਾਰੇ ਵੀ ਉਹ ਆਪਣਾ ਪੱਖ ਸਪੱਸ਼ਟ ਕਰਨ
ਪੰਨੂ ਨੇ ਸੁਖਬੀਰ ਬਾਦਲ ਨੂੰ ਇਸ ਮਾਮਲੇ ’ਤੇ “ਮੂੰਹ ਖੋਲ੍ਹਣ” ਦੀ ਗੱਲ ਆਖਦਿਆਂ ਸਿੱਧੇ ਸਵਾਲ ਕੀਤੇ ਹਨ। ਉਨ੍ਹਾਂ ਦੀ ਇਹ ਟਿੱਪਣੀ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਹੈ
