ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਸਫਾਈ ਸੇਵਕਾਂ ਦੇ ਮੁੱਦੇ ਨੂੰ ਲੈ ਕੇ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਭਾਜਪਾ ਆਗੂ ਹਰਭਜਨ ਸਿੰਘ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਹਰਿਆਣਾ ਵਿੱਚ ਸਫਾਈ ਸੇਵਕਾਂ ਨਾਲ ਹੋ ਰਹੇ ਵਿਵਹਾਰ ਦੀ ਹਕੀਕਤ ਵੀ ਦੇਖਣੀ ਚਾਹੀਦੀ ਹੈ।
ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਦਿਆਂ ਕਿਹਾ ਕਿ ਨਵੇਂ-ਨਵੇਂ ਭਾਜਪਾ ਵਿੱਚ ਸ਼ਾਮਲ ਹੋਏ ਹਰਭਜਨ ਸਿੰਘ ਨੂੰ ਪੰਜਾਬ ਦੇ ਮਾਮਲੇ ਤਾਂ ਦਿਖਾਈ ਦੇ ਰਹੇ ਹਨ, ਪਰ ਹਰਿਆਣਾ ਵਿੱਚ ਸਫਾਈ ਸੇਵਕਾਂ ਨਾਲ ਹੋ ਰਹੇ ਮੁੱਦਿਆਂ ਵੱਲ ਉਨ੍ਹਾਂ ਦਾ ਧਿਆਨ ਨਹੀਂ ਜਾ ਰਿਹਾ।
ਉਨ੍ਹਾਂ ਕਿਹਾ ਕਿ ਹਿਸਾਰ ਵਿੱਚ ਸਫਾਈ ਸੇਵਕਾਂ ਨਾਲ ਕੀਤੀ ਗਈ ਕਾਰਵਾਈ ਬਾਰੇ ਵੀ ਆਵਾਜ਼ ਉਠਾਉਣੀ ਚਾਹੀਦੀ ਹੈ। ਬਲਤੇਜ ਪੰਨੂ ਨੇ ਕਿਹਾ ਕਿ ਜਲੰਧਰ ਦੇ ਸਫਾਈ ਸੇਵਕ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾ ਰਹੇ ਹਨ।
ਉਨ੍ਹਾਂ ਨੇ ਹਰਭਜਨ ਸਿੰਘ ਵੱਲੋਂ ਚੁੱਕੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਕਿਸੇ ਵੀ ਮੁੱਦੇ ‘ਤੇ ਗੱਲ ਕਰਦੇ ਸਮੇਂ ਸੱਚਾਈ ਦੇ ਹਰ ਪੱਖ ਨੂੰ ਦੇਖਣਾ ਜ਼ਰੂਰੀ ਹੈ।
