‘ਆਪ’ ਦੇ ਦੋ ਵਿਧਾਇਕਾਂ ਦੇ ਅਸਤੀਫ਼ਿਆਂ ‘ਤੇ ਬਲਤੇਜ ਪੰਨੂ ਦਾ ਤਿੱਖਾ ਬਿਆਨ, ਕਿਹਾ- ਭਾਜਪਾ ਕੋਲ ਦੂਜੀਆਂ ਪਾਰਟੀਆਂ ਦੇ ਕੱਢੇ ਆਗੂ ਹੀ ਜਾ ਰਹੇ

  • ਪਾਰਟੀ ਨੇ ਇਨ੍ਹਾਂ ਵਿਧਾਇਕਾਂ ਨੂੰ ਪਹਿਲਾਂ ਹੀ ਕਰ ਦਿੱਤਾ ਸੀ ਲਾਂਭੇ, ਹੁਣ ਭਾਜਪਾ ਵਿੱਚ ਜਾਣ ਦੀ ਚਰਚਾ: ਬਲਤੇਜ ਪੰਨੂ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਹਲਚਲ ਮਚ ਗਈ, ਜਦੋਂ ਆਮ ਆਦਮੀ ਪਾਰਟੀ ਦੇ 2 ਵਿਧਾਇਕਾਂ ਵੱਲੋਂ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ੇ ਦੇਣ ਦੀ ਖ਼ਬਰ ਸਾਹਮਣੇ ਆਈ। ਇਸ ਘਟਨਾਕ੍ਰਮ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣਾ ਬਿਆਨ ਸਾਂਝਾ ਕਰਦਿਆਂ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਭਾਵੇਂ ਇਨ੍ਹਾਂ ਦੋਵਾਂ ਵਿਧਾਇਕਾਂ ਨੇ ਅੱਜ ਅਸਤੀਫ਼ੇ ਦਿੱਤੇ ਹਨ, ਪਰ ਪਾਰਟੀ ਵੱਲੋਂ ਇਨ੍ਹਾਂ ਦੀਆਂ ਕਥਿਤ ਗਤੀਵਿਧੀਆਂ ਕਾਰਨ ਪਹਿਲਾਂ ਹੀ ਇਨ੍ਹਾਂ ਨੂੰ ਲਾਂਭੇ ਕਰ ਦਿੱਤਾ ਗਿਆ ਸੀ।

ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ ਹੁਣ ਇਹ ਦੋਵੇਂ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਭਾਜਪਾ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੂੰ ਆਪਣੇ ਉਮੀਦਵਾਰ ਨਹੀਂ ਮਿਲ ਰਹੇ ਅਤੇ ਉਹ ਦੂਜੀਆਂ ਪਾਰਟੀਆਂ ਵੱਲੋਂ ਬਾਹਰ ਕੀਤੇ ਗਏ ਆਗੂਆਂ ਨੂੰ ਆਪਣੇ ਨਾਲ ਜੋੜ ਰਹੀ ਹੈ।

ਉਨ੍ਹਾਂ ਆਪਣੇ ਬਿਆਨ ਵਿੱਚ ਭਾਜਪਾ ਨੂੰ ‘ਰਹਿੰਦ-ਖੂੰਹਦ ਵਾਲੀ ਪਾਰਟੀ’ ਕਹਿੰਦਿਆਂ ਦਾਅਵਾ ਕੀਤਾ ਕਿ ਦੂਜੀਆਂ ਸਿਆਸੀ ਪਾਰਟੀਆਂ ਵੱਲੋਂ ਕੱਢੇ ਗਏ ਆਗੂ ਹੀ ਭਾਜਪਾ ਦਾ ਰੁਖ਼ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਅੱਜ 1 ਨਵੰਬਰ ਨੂੰ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜਾਬ ਵਿਧਾਨ ਸਭਾ ਤੋਂ ਅਸਤੀਫ਼ੇ ਸੌਂਪਣ ਦੀ ਖ਼ਬਰ ਸਾਹਮਣੇ ਆਈ