ਚੰਡੀਗੜ੍ਹ ਪਾਲਤੂ ਕੁੱਤਿਆਂ ਅਤੇ ਕਮਿਊਨਿਟੀ ਡੌਗਸ ਬਾਇਲਾਜ 2023 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਤਾਂ ਜੋ ਚੰਡੀਗੜ੍ਹ ਵਿੱਚ ਕੁੱਤਿਆਂ ਦੇ ਖਤਰੇ ਨੂੰ ਖਤਮ ਕੀਤਾ ਜਾ ਸਕੇ। ਜਿਸ ਤਹਿਤ ਹੁਣ ਸ਼ਹਿਰ ਵਿੱਚ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ ਅਤੇ ਲੋਕ ਕਿਤੇ ਵੀ ਕਿਸੇ ਕੁੱਤੇ ਨੂੰ ਰੋਟੀ ਨਹੀਂ ਪਾ ਸਕਣਗੇ। ਇਸ ਲਈ ਵੱਖਰੀ ਜਗ੍ਹਾ ਤੈਅ ਕੀਤੀ ਜਾਵੇਗੀ ਅਤੇ ਨਗਰ ਨਿਗਮ ਵੱਲੋਂ ਕੁੱਤਿਆਂ ਦੀਆਂ 7 ਖਤਰਨਾਕ ਕਿਸਮਾਂ ‘ਤੇ ਪਾਬੰਦੀ ਲਗਾਈ ਗਈ ਹੈ।
ਇਸਤੋਂ ਬਾਅਦ ਵੀ ਜੇ ਕੋਈ ਇਨ੍ਹਾਂ ਕੁੱਤਿਆਂ ਨੂੰ ਪਾਲਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਦੀ ਉਲੰਘਣਾ ਕਰਨ ‘ਤੇ 10,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸਤੋਂ ਇਲਾਵਾ ਪਾਲਤੂ ਕੁੱਤੇ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਇਸਦੀ ਜ਼ਿੰਮੇਵਾਰੀ ਮਾਲਕ ਦੀ ਹੋਵੇਗੀ। ਅਜਿਹਾ ਨਾ ਕਰਨ ‘ਤੇ ਕਾਰਵਾਈ ਦਾ ਵੀ ਪ੍ਰਬੰਧ ਹੋਵੇਗਾ। ਅਮਰੀਕਨ ਬੁੱਲਡੌਗ, ਪਿਟਬੁੱਲ, ਬੁੱਲ ਟੈਰੀਅਰ, ਕੇਨ ਕੋਰਸੋ, ਡੋਗੋ ਅਰਜਨਟੀਨੋ, ਰੋਟਵੀਲਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਚੰਡੀਗੜ੍ਹ ਨਗਰ ਨਿਗਮ ਹਾਊਸ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਾਰੀਆਂ ਵਿਵਸਥਾਵਾਂ ਚੰਡੀਗੜ੍ਹ ਪਾਲਤੂ ਕੁੱਤਿਆਂ ਅਤੇ ਕਮਿਊਨਿਟੀ ਡੌਗਸ ਬਾਈਲਾਜ਼ 2023 ਵਿੱਚ ਹਨ।
