ਬਰਨਾਲਾ ‘ਚ ਇਕ ਪੁਲਿਸ ਮੁਲਾਜ਼ਮ ਦਾ ਕਤਲ ਕਰ ਦੇਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕਬੱਡੀ ਖਿਡਾਰੀਆਂ ਤੇ ਰੈਸਟੋਰੈਂਟ ਦੇ ਕਰਿੰਦੇ ਵਿਚਕਾਰ ਤਕਰਾਰ ਹੋ ਗਈ ਸੀ ਜਿਸਤੋ ਬਾਅਦ ਪੁਲਸ ਮੌਕੇ ਤੇ ਪਹੁੰਚੀ ਅਤੇ ਇਸ ਦੋਰਾਨ ਪੁਲਿਸ ਕਬੱਡੀ ਖਿਡਾਰੀਆਂ ਨੂੰ ਲੈ ਕੇ ਜਾ ਰਹੀ ਸੀ ਕਿ ਗੱਡੀ ‘ਚ ਬੈਠਾਉਣ ਮੌਕੇ ਪੁਲਿਸ ਤੇ ਕਬੱਡੀ ਖਿਡਾਰੀਆਂ ਵਿਚਕਾਰ ਝੜਪ ਹੋ ਗਈ।
ਇਸ ਮੌਕੇ ਖਿਡਾਰੀਆ ਨੇ ਕੁੱਟ-ਕੁੱਟ ਕੇ ਹੌਲਦਾਰ ਦਰਸ਼ਨ ਸਿੰਘ ਦੀ ਹੱਤਿਆ ਕਰ ਦਿੱਤੀ। ਮੁਲਜ਼ਮ ਅੰਤਰਾਸ਼ਟਰੀ ਕਬੱਡੀ ਖਿਡਾਰੀ ਦੱਸੇ ਜਾ ਰਹੇ ਹਨ। ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਰੈਸਟੋਰੈਂਟ ਦੀ ਭੰਨਤੋੜ ਵੀ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
