ਬਰਨਾਲਾ ਦੇ ਪਿੰਡ ਪੱਖੋ ਕਲਾਂ ਵਿੱਚ ਠੰਡ ਨਾਲ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੇ ਕੁਲਦੀਪ ਸਿੰਘ ਬਾਰੇ ਜਾਣਕਾਰੀ ਦਿੰਦਿਆ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹ ਠੰਡ ਲੱਗਣ ਕਾਰਨ ਬੀਮਾਰ ਹੋ ਗਿਆ ਸੀ। ਪਹਿਲਾਂ ਪਹਿਲ ਪਿੰਡ ਦੇ ਡਾਕਟਰ ਤੋਂ ਬੱਚੇ ਦਾ ਇਲਾਜ ਕਰਵਾਇਆ ਗਿਆ।
ਪਰ ਜ਼ਿਆਦਾ ਬੀਮਾਰ ਹੋ ਜਾਣ ਕਾਰਨ ਉਸਨੇ ਖਾਣਾ-ਪੀਣਾ ਬੰਦ ਕਰ ਦਿੱਤਾ ਸੀ। ਹਾਲਤ ਜ਼ਿਆਦਾ ਖਰਾਬ ਹੋ ਜਾਣ ਕਾਰਨ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਬੱਚਾ ਗਰੀਬ ਪਰਿਵਾਰ ਨਾਲ ਸਬੰਧਿਤ ਸੀ, ਜਿਸਦੇ ਕਿ ਪਿਤਾ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ।
