ਬਹੁਜਨ ਸਮਾਜ ਪਾਰਟੀ (ਬਸਪਾ) ਨੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਹੈ। ਬਸਪਾ ਲੀਡਰਸ਼ਿਪ ਨੇ ਵਰਕਰਾਂ ਨੂੰ ਅਕਾਲੀ ਦਲ ਦੇ ਆਗੂਆਂ ਤੋਂ ਦੂਰੀ ਬਣਾ ਕੇ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਵੀ ਕੀਤਾ ਹੈ।
ਬਸਪਾ ਦੀ ਸੂਬਾ ਇਕਾਈ ਦੀ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਇਹ ਮੁੱਦਾ ਵਿਚਾਰਿਆ ਗਿਆ। ਮੀਟਿੰਗ ਵਿੱਚ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ, ਚੰਡੀਗੜ੍ਹ ਹਰਿਆਣਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਮੁੱਖ ਤੌਰ ਉਤੇ ਹਾਜ਼ਰ ਸਨ।