ਬਟਾਲਾ ਵਿੱਚ ਲਗਾਤਾਰ ਲੁੱਟਾ-ਖੋਹਾ ਦੀਆ ਵਾਰਦਾਤਾ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਕੋਟਲਾ ਬੱਝਾ ਸਿੰਘ ਤੋਂ ਸਾਹਮਣੇ ਆਇਆ ਹੈ ਜਿਥੇ ਦੁਪਹਿਰੇ ਹੀ ਖੇਤਾਂ ਵਿਚੋਂ ਪਸ਼ੂਆਂ ਦਾ ਚਾਰਾ ਲੈਣ ਗਏ 18 ਸਾਲਾਂ ਨੌਜਵਾਨ ਹਰਗੁਨ ਪ੍ਰੀਤ ਸਿੰਘ ਨੂੰ ਚਾਰ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਤੇ ਫਰਾਰ ਹੋ ਗਏ।
ਜਾਣਕਾਰੀ ਦਿੰਦਿਆ ਜ਼ਖਮੀ ਨੌਜਵਾਨ ਦੇ ਚਾਚਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਲੁਟੇਰੇ ਲੁੱਟ ਦੀ ਨੀਅਤ ਨਾਲ ਹੀ ਉਸਦੇ ਭਤੀਜੇ ਨੂੰ ਪਏ ਸਨ। ਪੁਲਿਸ ਵੱਲੋ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
