ਥਾਣਾ ਸੰਗਤ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ ਨੌਜਵਾਨ ਦਾ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਕਰਵਾਉਣ ਆਇਆ ਸੀ ਤਾਂ ਇਸ ਦੋਰਾਨ ਮੈਡੀਕਲ ਕਰਵਾਉਣ ਉਪਰੰਤ ਗ੍ਰਿਫਤਾਰ ਨੌਜ਼ਵਾਨ ਪੁਲਿਸ ਮੁਲਾਜ਼ਮ ਦੀ ਗੱਡੀ ਲੈ ਕੇ ਫਰਾਰ ਹੋ ਗਿਆ ਹੈ।
ਇਸ ਦੋਰਾਨ ਜਦੋ ਪੁਲਿਸ ਮੁਲਾਜ਼ਮ ਵੱਲੋ ਉਸਨੂੰ ਰੋਕਣ ਦੀ ਕੋਸ਼ਿਸ ਕੀਤੀ ਗਈ ਤਾਂ ਮੁਲਜ਼ਮ ਨੇ ਪੁਲਿਸ ਵਾਲੇ ਮੁਲਾਜ਼ਮ ਉਪਰ ਵੀ ਗੱਡੀ ਚੜ੍ਹਾਉਣ ਦੀ ਵੀ ਕੋਸ਼ਿਸ਼ ਕੀਤੀ। ਪੁਲਿਸ ਵੱਲੋ ਲਗਾਤਾਰ ਮੁਲਜ਼ਮ ਦੀ ਭਾਲ ਲਈ ਨਾਕੇਬੰਦੀ ਕੀਤੀ ਜਾ ਰਹੀ ਹੈ।
