ਬੀਤੇ ਦਿਨੀ ਬਠਿੰਡਾ ਵਿੱਚ ਕੁਲਚਾ ਦੁਕਾਨ ਮਾਲਕ ਹਰਜਿੰਦਰ ਸਿੰਘ ਮੇਲਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਹੱਤਿਆ ਦੇ ਰੋਸ ਕਾਰਨ ਦੁਕਾਨਦਾਰ ਕਾਫੀ ਗੁੱਸੇ ਵਿੱਚ ਨਜ਼ਰ ਆ ਰਹੇ ਹਨ। ਇਸ ਰੋਸ ਵਜੋਂ ਦੁਕਾਨਦਾਰਾਂ ਵੱਲੋਂ ਅੱਜ ਬਠਿੰਡਾ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਮਰਨ ਵਾਲਾ ਸ਼ਖਸ ਮਾਲ ਰੋਡ ਐਸੋਸੀਏਸ਼ਨ ਦਾ ਪ੍ਰਧਾਨ ਸੀ।
ਦੁਕਾਨਦਾਰ ਭਾਈਚਾਰੇ ਵੱਲੋਂ ਸਰਕਾਰ ਨੂੰ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜਨ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਮਰਨ ਵਾਲੇ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
