ਪੁਲਿਸ ਮੁਲਾਜ਼ਮ ਅਮਨਦੀਪ ਸਿੰਘ ਗੋਲੀ ਲੱਗਣ ਕਾਰਣ ਹੋਇਆ ਗੰਭੀਰ ਜ਼ਖਮੀ, ਇਲਾਜ ਜਾਰੀ

ਬਠਿੰਡਾ ਪੁਲਿਸ ਲਾਈਨ ਵਿੱਚ ਤੈਨਾਤ ਪੁਲਿਸ ਕਰਮਚਾਰੀ ਅਮਨਦੀਪ ਸਿੰਘ ਦੇ ਗੋਲੀ ਲੱਗਣ ਦੀ ਖ਼ਬਰ ਮਿਲੀ ਹੈ। ਹਾਲਤ ਗੰਭੀਰ ਹੋਣ ਕਾਰਨ ਬਠਿੰਡਾ ਦੇ ਸਰਕਾਰੀ ਹਸਪਤਾਲ ਤੋਂ ਪ੍ਰਾਈਵੇਟ ਹਸਪਤਾਲ ਵਿੱਚ ਸਿਫ਼ਟ ਕੀਤਾ ਗਿਆ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਅਸਲਾ ਸਾਫ਼ ਕਰਦੇ ਹੋਏ ਅਚਾਨਕ ਗੋਲੀ ਚੱਲੀ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Tags :