ਬਠਿੰਡਾ ਦੇ ਤਲਵੰਡੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਇਕ ਗ੍ਰਿਫਤਾਰ, ਇਕ ਫਰਾਰ

ਬਠਿੰਡਾ: ਤਲਵੰਡੀ ਸਾਬੋ ਵਿੱਚ ਸੋਮਵਾਰ ਨੂੰ ਪੁਲਿਸ ਤੇ ਗੈਂਗਸਟਰਾਂ ਵਿੱਚ ਮੁਕਾਬਲਾ ਹੋ ਗਿਆ। ਬਠਿੰਡਾ ਦੇ ਸੀਆਈਏ ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਗੋਲਡੀ ਬਰਾੜ ਗੈਂਗ ਦੇ ਦੋ ਗੈਂਗਸਟਰ ਤਲਵੰਡੀ ਸਾਬੋ ‘ਚ ਲੁਕੇ ਹੋਏ ਹਨ। ਜਦੋ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਉਥੇ ਪਹੁੰਚੀ ਤਾਂ ਗੈਂਗਸਟਰਾਂ ਨੇ ਉਨਾਂ ‘ਤੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ‘ਚ ਪੁਲਿਸ ਨੇ ਵੀ ਗੈਂਗਸਟਰਾਂ ‘ਤੇ ਗੋਲੀਆਂ ਚਲਾਈਆਂ। ਇਸ ਦੌਰਾਨ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਤੇ ਉਸ ਨੂੰ ਗਿਰਫ਼ਤਾਰ ਕਰ ਲਿਆ। ਹਾਲਾਂਕਿ ਉਸ ਦਾ ਦੂਜਾ ਸਾਥੀ ਫਰਾਰ ਹੋਣ ਚ ਕਾਮਯਾਬ ਰਿਹਾ। ਪੂਰੇ ਜ਼ਿਲ੍ਹੇ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਫਰਾਰ ਗੈਂਗਸਟਰ ਦਾ ਪਿੱਛਾ ਕਰ ਰਹੀ ਹੈ।