ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਮੌਕੇ ਵੱਡੀ ਖ਼ੁਸ਼ਖ਼ਬਰੀ ਦਿੱਤੀ ਹੈ। ਮੁੱਖ ਮੰਤਰੀ ਨੇ ਮਹਿੰਗਾਈ ਭੱਤੇ (DA) ਵਿੱਚ 3 ਫ਼ੀਸਦੀ ਵਾਧੇ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਨਾਲ ਪੰਜਾਬ ਦੇ ਲਗਭਗ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲਣ ਦੀ ਗੱਲ ਕਹੀ ਗਈ ਹੈ
ਮੁੱਖ ਮੰਤਰੀ ਭਗਵੰਤ ਮਾਨ ਮੁਤਾਬਕ, ਇਸ ਵਾਧੇ ਤੋਂ ਬਾਅਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਵਧ ਕੇ 53 ਫ਼ੀਸਦੀ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੇ DA ਵਿੱਚ ਕੁੱਲ 11 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ
ਇਸ ਐਲਾਨ ਤਹਿਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ ਵਿੱਚ ਕੁੱਲ 3,988 ਕਰੋੜ ਰੁਪਏ ਦੀ ਰਕਮ ਪਹੁੰਚੇਗੀ। ਸਰਕਾਰ ਦੇ ਇਸ ਫ਼ੈਸਲੇ ਨੂੰ ਦੀਵਾਲੀ ਤੋਂ ਪਹਿਲਾਂ ਮੁਲਾਜ਼ਮ ਵਰਗ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ। DA ਵਿੱਚ ਹੋਏ ਇਸ ਵਾਧੇ ਨਾਲ ਮਹਿੰਗਾਈ ਦੇ ਦੌਰ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਰਥਿਕ ਰਾਹਤ ਮਿਲਣ ਦੀ ਉਮੀਦ ਹੈ
