ਡਰੱਗ ਨਾਲ ਸਬੰਧਤ ਰਿਪੋਰਟਾਂ ਮੇਰੇ ਕੋਲ ਆ ਗਈਆਂ ਹਨ, ਹਨ ਹੋਵੇਗੀ ਕਾਨੂੰਨੀ ਕਾਰਵਾਈ: CM ਭਗਵੰਤ ਮਾਨ

ਪੰਜਾਬ ਸਰਕਾਰ ਹੁਣ ਡਰੱਗ ਮਾਮਲੇ ਵਿੱਚ ਵੱਡੀ ਕਾਰਵਾਈ ਕਰਨ ਦੀ ਤਿਆਰੀ ਵਿਚ ਹੈ। ਜਿਸਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਦਸ ਦੇਈਏ ਕਿ ਹਾਈਕੋਰਟ ਵੱਲੋ ਖੋਲ੍ਹੇ ਗਏ ਡਰੱਗ ਨਾਲ ਸਬੰਧਤ ਤਿੰਨ ਲਿਫਾਫੇ ਮੁੱਖ ਮੰਤਰੀ ਮਾਨ ਕੋਲ ਪਹੁੰਚ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆ ਤੇ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ। ਓਹਨਾਂ ਕਿਹਾ ਕਿ ਐਸ ਆਈ ਟੀ ਦੀਆ ਰਿਪੋਰਟਾ ਦੇ ਆਧਾਰ ਤੇ ਮੁਲਾਜ਼ਮਾਂ ਖਿਲਾਫ ਕਾਰਵਾਈ ਕਰਨ ਦੀ ਅਜਾਦੀ ਹੈ ਤੇ ਹੁਣ ਓਹਨਾਂ ਕੋਲ ਇਹ ਖੋਲੀਆ ਗਈਆਂ ਰਿਪੋਰਟਾਂ ਆ ਗਈਆਂ ਹਨ ਤੇ ਸਰਕਾਰ ਵਲੋ ਜਲਦ ਹੀ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

Tags :