ਮੁੱਖ-ਮੰਤਰੀ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਵਾਧੂ ਫੋਰਸ ਲਈ ਕੀਤੀ ਮੰਗ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਉਹਨਾਂ ਦੀ ਰਿਹਾਇਸ਼ ਤੇ ਮੁਲਾਕਾਤ ਕੀਤੀ ਹੈ। ਦੱਸ ਦਈਏ ਕਿ ਉਹਨਾਂ ਨੇ ਅਜਨਾਲਾ ਹਿੰਸਾ ਨੂੰ ਲੈ ਕੇ ਹੋਰ ਵੀ ਕਈ ਸਾਰੇ ਮੁੱਦਿਆ ਤੇ ਚਰਚਾ ਕੀਤੀ ਹੈ। ਇਸ ਦੋਰਾਨ ਪਾਕਿਸਤਾਨ ਤੋ ਆਉਣ ਵਾਲੇ ਡਰੋਨ ਅਤੇ ਨਸ਼ਾਂ ਤਸਕਰੀ ਅਤੇ ਸਰਹੱਦੀ ਸੁਰੱਖਿਆ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਵੀ ਚਰਚਾ ਕੀਤੀ ਹੈ। ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸਤੋ ਇਲਾਵਾ ਭਗਵੰਤ ਮਾਨ ਵੱਲੋਂ 6 ਤੋਂ 16 ਮਾਰਚ ਤੱਕ ਵਾਧੂ ਫੋਰਸ ਮੰਗੀ ਗਈ ਹੈ।

Tags :