ਪੰਜਾਬ ਦੇ CM ਭਗਵੰਤ ਮਾਨ ਦੇ ਚਾਰੇ ਪਾਸੇ ਹੁਣ ਸੀਆਰਪੀਐਫ ਦੇ 55 ਜਵਾਨਾਂ ਦਾ ਘੇਰਾ ਹੋਵੇਗਾ। ਸੂਤਰਾਂ ਮੁਤਾਬਕ ਮਿਲ ਜਾਣਕਾਰੀ ਕਿ CRPF ਦੇ ਜਵਾਨ ਜਲਦੀ ਹੀ ਭਗਵੰਤ ਮਾਨ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲੇਗੀ ਤੇ ਪੰਜਾਬ ਪੁਲਿਸ ਦੀ ਸੁਰੱਖਿਆ ਤੋਂ ਇਲਾਵਾ ਦਿੱਤੀ ਗਈ ‘ਜ਼ੈੱਡ ਪਲੱਸ’ ਸੁਰੱਖਿਆ ਮੁੱਖ ਮੰਤਰੀ ਦੀ ਰਿਹਾਇਸ਼ ਤੇ ਉਨ੍ਹਾਂ ਦੇ ਪਰਿਵਾਰ ਦੇ ਨੇੜਲੇ ਮੈਂਬਰਾਂ ਨੂੰ ਦਿੱਤੀ ਜਾਵੇਗੀ ਤੇ ਦੱਸ ਦਈਏ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਸ਼ ਤੇ ਵਿਦੇਸ਼ ਦੀਆਂ ਵਿਰੋਧੀ ਤਾਕਤਾਂ ਨੂੰ ਦੇਖਦਿਆਂ ਉਨ੍ਹਾਂ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦਿੱਤੀ ਹੈ।
ਤੁਹਾਨੂੰ ਦਾਸਦੜੀਏ ਸਰਹੱਦੀ ਸੂਬੇ ’ਚ ਖਾਲਿਸਤਾਨੀ ਗਤੀਵਿਧੀਆਂ ਕਾਰਨ CM ਮਾਨ ਨੂੰ ਖਤਰੇ ਦੇ ਖਦਸ਼ੇ ਨੂੰ ਦੇਖਦਿਆਂ ਕੇਂਦਰੀ ਏਜੰਸੀਆਂ ਤੇ ਸੁਰੱਖਿਆ ਏਜੰਸੀਆਂ ਨੇ ਭਗਵੰਤ ਮਾਨ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਸੀ ਜਿਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਹੁਣ ਮਨਜ਼ੂਰੀ ਦੇ ਦਿੱਤੀ ਹੈ