ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਦੱਸ ਦਈਏ ਕਿ ਉਹਨਾਂ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਇਆ ਹੈ। ਉਹਨਾਂ ਨੇ ਅੰਮ੍ਰਿਤਸਰ ਦੇ ਬਾਬਾ ਬਕਾਲਾ ਤਹਿਸੀਲ ਦੇ ਪਿੰਡ ਜੱਲੂਪੁਰ ਖੇੜਾ ਦੇ ਗੁਰੂ ਘਰ ਵਿੱਚ ਲਾਵਾਂ ਲਈਆ ਹਨ। ਵਿਆਹ ਜੋ ਕਿ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਗਿਆ ਅਤੇ ਦੱਸ ਦਈਏ ਕਿ ਜੱਲੂਪੁਰ ਖੇੜਾ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਜੱਦੀ ਪਿੰਡ ਹੈ। ਦੱਸਿਆ ਜਾ ਰਿਹਾ ਹੈ ਕਿ ਦੋਨਾਂ ਪਰਿਵਾਰਾ ਦੀ ਆਪਸੀ ਪੁਰਾਣੀ ਪਹਿਚਾਣ ਹੈ।
