ਜਲੰਧਰ ‘ਚ ਵੱਡਾ ਹਾਦਸਾ, ਬੱਸ ਸਟੈਂਡ ‘ਤੇ ਖੜ੍ਹੀਆਂ ਬੱਸਾਂ ਨੂੰ ਅਚਾਨਕ ਲੱਗੀ ਅੱਗ

ਜਲੰਧਰ : ਪੰਜਾਬ ਦੇ ਜਲੰਧਰ ਸ਼ਹਿਰ ਤੋਂ ਇਕ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਸ਼ਹਿਰ ਦੇ ਬੱਸ ਸਟੈਂਡ ‘ਤੇ ਸਰਕਾਰੀ ਬੱਸਾਂ ‘ਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਭਗਦੜ ਮੱਚ ਗਈ। ਜਾਣਕਾਰੀ ਅਨੁਸਾਰ ਬੱਸ ਸਟੈਂਡ ਦੇ ਡਿਪੂ ਨੰਬਰ-2 ਵਿੱਚ ਸਰਕਾਰੀ ਬੱਸਾਂ ਖੜ੍ਹੀਆਂ ਸਨ ਪਰ ਅਚਾਨਕ ਉਨ੍ਹਾਂ ਵਿੱਚ ਅੱਗ ਦੀਆਂ ਲਪਟਾਂ ਉੱਠਣੀਆਂ ਸ਼ੁਰੂ ਹੋ ਗਈਆਂ ਜੋ ਭਿਆਨਕ ਅੱਗ ਵਿੱਚ ਤਬਦੀਲ ਹੋ ਗਈਆਂ।

ਕੰਡਕਟਰਾਂ ਅਤੇ ਡਰਾਈਵਰਾਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਅਨੁਸਾਰ ਬੱਸਾਂ ਨੂੰ ਅੱਗ ਲੱਗਣ ਕਾਰਨ ਕੋਈ ਨੁਕਸਾਨ ਨਹੀਂ ਹੋਇਆ।