ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਪੰਜਾਬ ਦੇ ਡਾਇਰੈਕਟਰ ਅਤੇ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ ਹੈ।
ਬਲਜਿੰਦਰ ਸਿੰਘ ਢਿੱਲੋਂ ਲੰਮੇ ਸਮੇਂ ਤੋਂ ‘ਆਪ’ ਨਾਲ ਜੁੜੇ ਹੋਏ ਸਨ ਅਤੇ ਜ਼ਿਲ੍ਹਾ ਪੱਧਰ ‘ਤੇ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਨੂੰ ਸਾਲ 2021 ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਸੀ। ਚੋਣਵੇਂ ਸਮੇਂ ਦੌਰਾਨ ਉਨ੍ਹਾਂ ਦਾ ਅਚਾਨਕ ਪਾਰਟੀ ਛੱਡਣਾ ਸਿਆਸੀ ਗਲਿਆਰਿਆਂ ਵਿੱਚ ਵੱਡੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਾਰਟੀ ਹਾਈਕਮਾਂਡ ਵੱਲੋਂ ਅਜੇ ਤੱਕ ਇਸ ਮਾਮਲੇ ‘ਤੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਅਸਤੀਫ਼ੇ ਨਾਲ ਪਾਰਟੀ ਨੂੰ ਸਥਾਨਕ ਪੱਧਰ ‘ਤੇ ਵੱਡਾ ਨੁਕਸਾਨ ਪਹੁੰਚ ਸਕਦਾ ਹੈ।
