ਪੰਜਾਬ ਕਾਂਗਰਸ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਅਤੇ ਸਰਗਰਮ ਕਰਨ ਲਈ ਪਾਰਟੀ ਹਾਈਕਮਾਂਡ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਪਾਰਟੀ ਦੇ ਵਰਕਿੰਗ ਪ੍ਰਧਾਨਾਂ ਨੂੰ ਨਵੀਆਂ ਅਤੇ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ।
ਵੱਖ-ਵੱਖ ਜ਼ੋਨਾਂ ਦੀ ਹੋਈ ਵੰਡ ਪਾਰਟੀ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਆਗੂਆਂ ਦੀ ਜਵਾਬਦੇਹੀ ਤੈਅ ਕਰਨ ਲਈ ਸੂਬੇ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਹਨਾਂ ਵੱਖ-ਵੱਖ ਜ਼ੋਨਾਂ ਦੀ ਕਮਾਂਡ ਵਰਕਿੰਗ ਪ੍ਰਧਾਨਾਂ ਨੂੰ ਸੌਂਪੀ ਗਈ ਹੈ ਤਾਂ ਜੋ ਸੰਗਠਨ ਦੇ ਢਾਂਚੇ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।
ਨਵੇਂ ਅਹੁਦੇਦਾਰਾਂ ਨੂੰ ਮਿਲੀਆਂ ਸ਼ੁਭਕਾਮਨਾਵਾਂ ਇਸ ਨਵੀਂ ਨਿਯੁਕਤੀ ਅਤੇ ਜ਼ੋਨਾਂ ਦੀ ਵੰਡ ਤੋਂ ਬਾਅਦ, ਪਾਰਟੀ ਲੀਡਰਸ਼ਿਪ ਵੱਲੋਂ ਸਾਰੇ ਹੀ ਅਹੁਦੇਦਾਰਾਂ ਨੂੰ ਉਹਨਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਉਮੀਦ ਜਤਾਈ ਗਈ ਹੈ ਕਿ ਸਾਰੇ ਆਗੂ ਮਿਲ ਕੇ ਪਾਰਟੀ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।