ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਮਯਾਬੀ, 2 ਸ਼ਾਰਪ ਸ਼ੂਟਰ ਗ੍ਰਿਫ਼ਤਾਰ

ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਨੇ ਇੱਕ ਸਾਂਝੀ ਮੁਹਿੰਮ ਦੌਰਾਨ ਦੋ ਖ਼ਤਰਨਾਕ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ।

ਪੰਜਾਬ ਅਤੇ ਹਰਿਆਣਾ ‘ਚ ਹੋਣੀਆਂ ਸਨ ਵੱਡੀਆਂ ਵਾਰਦਾਤਾਂ

ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਸ਼ੂਟਰ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ 5 ਵੱਡੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਸਨ। ਪੁਲਿਸ ਦੀ ਮੁਸਤੈਦੀ ਸਦਕਾ ਸਮਾਂ ਰਹਿੰਦੇ ਇਨ੍ਹਾਂ ਵਾਰਦਾਤਾਂ ਨੂੰ ਟਾਲ ਦਿੱਤਾ ਗਿਆ ਹੈ।

ਫੜੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਨਾਮੀ ਗੈਂਗਸਟਰ ‘ਲੱਖਾ’ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਉਸੇ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਲੱਖਾ ਪਹਿਲਾਂ ਵੀ ਪੰਜਾਬ ਵਿੱਚ ਹੋਏ ਕਈ ਗੰਭੀਰ ਅਪਰਾਧਾਂ ਅਤੇ ਵਾਰਦਾਤਾਂ ਵਿੱਚ ਸ਼ਾਮਲ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।