ਵਰਦੀ ਤੋਂ ਫੀਸ ਤੱਕ ਨਿਯਮ ਸਖ਼ਤ, ਪੰਜਾਬ ਸਰਕਾਰ ਦਾ ਪ੍ਰਾਈਵੇਟ ਸਕੂਲਾਂ ‘ਤੇ ਵੱਡਾ ਫੈਸਲਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਖੇਤਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਮੁਨਾਫ਼ਾਖੋਰੀ ਦਾ ਸਾਧਨ ਨਹੀਂ ਬਣਨ ਦਿੱਤਾ ਜਾਵੇਗਾ ਅਤੇ ਸਰਕਾਰ ਵਿਦਿਆਰਥੀਆਂ ਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ

CM ਮਾਨ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਨੂੰ ਰੋਕਣ ਲਈ ਵਿਧਾਨ ਸਭਾ ਵਿੱਚ ਅਹਿਮ ਕਾਨੂੰਨੀ ਕਦਮ ਚੁੱਕਿਆ ਗਿਆ ਹੈ। ਇਸ ਨਾਲ ਪੰਜਾਬ ਦੇ ਕਰੀਬ 32 ਲੱਖ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ

ਉਨ੍ਹਾਂ ਦੱਸਿਆ ਕਿ ਨਵੇਂ ਨਿਯਮਾਂ ਤਹਿਤ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸ ਵਧਾਉਣ ‘ਤੇ ਰੋਕ ਲਗਾਈ ਜਾਵੇਗੀ। ਇਸ ਤੋਂ ਇਲਾਵਾ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਕਿਤਾਬਾਂ ਜਾਂ ਵਰਦੀ ਖਰੀਦਣ ਲਈ ਮਜਬੂਰ ਨਹੀਂ ਕੀਤਾ ਜਾ ਸਕੇਗਾ

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਸਕੂਲ ਲੰਬੇ ਸਮੇਂ ਤੱਕ ਵਿਦਿਆਰਥੀਆਂ ‘ਤੇ ਵਰਦੀ ਬਦਲਣ ਦਾ ਵਾਧੂ ਬੋਝ ਨਹੀਂ ਪਾ ਸਕੇਗਾ। ਸਰਕਾਰ ਦਾ ਮਕਸਦ ਸਿੱਖਿਆ ਨੂੰ ਆਮ ਲੋਕਾਂ ਲਈ ਸੌਖਾ ਅਤੇ ਪਹੁੰਚਯੋਗ ਬਣਾਉਣਾ ਹੈ

CM ਭਗਵੰਤ ਮਾਨ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸੂਬਾ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਅੱਗੇ ਵੱਧ ਰਿਹਾ ਹੈ। ਉਨ੍ਹਾਂ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਵੱਲੋਂ NEET ਪ੍ਰੀਖਿਆ ਪਾਸ ਕਰਨ ਨੂੰ ਇਸ ਦੀ ਵੱਡੀ ਉਦਾਹਰਨ ਦੱਸਿਆ

ਉਨ੍ਹਾਂ ਕਿਹਾ, “ਸਾਡੀ ਸਰਕਾਰ ਪੰਜਾਬ ਦੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕਰਨਾ ਸਾਡੀ ਪਹਿਲੀ ਤਰਜੀਹ ਹੈ