ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡੀ ਤਰਥੱਲੀ ਮਚ ਗਈ ਜਦੋਂ ਕਈ ਦਿੱਗਜ ਆਗੂਆਂ ਨੇ BJP ਦਾ ਪੱਲਾ ਫੜ ਲਿਆ। 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭਾਜਪਾ ਪੰਜਾਬ ਵਿੱਚ ਲਗਾਤਾਰ ਆਪਣਾ ਆਧਾਰ ਮਜ਼ਬੂਤ ਕਰ ਰਹੀ ਹੈ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕਾਂਗਰਸ, ਅਕਾਲੀ ਦਲ ਅਤੇ ‘ਆਪ’ ਨਾਲ ਜੁੜੇ ਕਈ ਵੱਡੇ ਚਿਹਰੇ ਭਾਜਪਾ ਪਰਿਵਾਰ ਦਾ ਹਿੱਸਾ ਬਣੇ
ਮਾਲਵਾ ਖੇਤਰ ਦੇ ਦਿੱਗਜਾਂ ਦੀ ਭਾਜਪਾ ‘ਚ ਐਂਟਰੀ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿੱਚ ਸਾਬਕਾ ਕਾਂਗਰਸੀ ਸਾਂਸਦ ਜਗਮੀਤ ਸਿੰਘ ਬਰਾੜ ਅਧਿਕਾਰਤ ਤੌਰ ‘ਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਹੀ ਕੋਟਕਪੂਰਾ ਤੋਂ ਸਾਬਕਾ ਵਿਧਾਇਕ ਅਤੇ ਉਨ੍ਹਾਂ ਦੇ ਭਰਾ ਰਿਪਜੀਤ ਸਿੰਘ ਬਰਾੜ ਨੇ ਵੀ ਭਾਜਪਾ ਦਾ ਪੱਲਾ ਫੜਿਆ। ਦੱਸਣਯੋਗ ਹੈ ਕਿ ਜਗਮੀਤ ਬਰਾੜ ਨੇ 2022 ਦੀਆਂ ਚੋਣਾਂ ਮੌੜ ਮੰਡੀ ਤੋਂ ਅਕਾਲੀ ਦਲ ਦੀ ਟਿਕਟ ‘ਤੇ ਲੜੀਆਂ ਸਨ
ਚਰਨਜੀਤ ਬਰਾੜ ਅਤੇ ਓਂਕਾਰ ਸਿੱਧੂ ਦੇ ਆਉਣ ਨਾਲ ‘ਆਪ’ ਤੇ ਅਕਾਲੀ ਦਲ ਨੂੰ ਝਟਕਾ
ਸਭ ਤੋਂ ਵੱਧ ਚਰਚਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਹੈ। ਉਨ੍ਹਾਂ ਨੇ ਮਹਿਜ਼ ਇੱਕ ਦਿਨ ਪਹਿਲਾਂ ਹੀ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ। ਇਸ ਤੋਂ ਇਲਾਵਾ, CM ਭਗਵੰਤ ਮਾਨ ਦੇ ਸਾਬਕਾ ਓਐਸਡੀ (OSD) ਓਂਕਾਰ ਸਿੱਧੂ ਨੇ ਵੀ ਭਾਜਪਾ ਜੁਆਇਨ ਕਰਕੇ ਸਿਆਸੀ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ
ਮਾਲਵਾ ਖੇਤਰ ‘ਤੇ ਭਾਜਪਾ ਦੀ ਤਿੱਖੀ ਨਜ਼ਰ
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਨ੍ਹਾਂ ਆਗੂਆਂ ਦੀ ਐਂਟਰੀ ਨਾਲ ਭਾਜਪਾ ਸਿੱਧੇ ਤੌਰ ‘ਤੇ ਮਾਲਵਾ ਬੈਲਟ ਨੂੰ ਨਿਸ਼ਾਨਾ ਬਣਾ ਰਹੀ ਹੈ। ਜਗਮੀਤ ਬਰਾੜ, ਰਿਪਜੀਤ ਬਰਾੜ ਅਤੇ ਚਰਨਜੀਤ ਬਰਾੜ ਤਿੰਨੋਂ ਹੀ ਸ੍ਰੀ ਮੁਕਤਸਰ ਸਾਹਿਬ (ਮਾਲਵਾ) ਨਾਲ ਸਬੰਧ ਰੱਖਦੇ ਹਨ। ਪੰਜਾਬ ਦੀ ਸੱਤਾ ਦਾ ਰਾਹ ਮਾਲਵਾ ਤੋਂ ਹੋ ਕੇ ਗੁਜ਼ਰਦਾ ਹੈ ਕਿਉਂਕਿ ਇੱਥੇ ਸਭ ਤੋਂ ਵੱਧ ਵਿਧਾਨ ਸਭਾ ਸੀਟਾਂ ਹਨ
ਸੁਨੀਲ ਜਾਖੜ ਅਤੇ ਨਾਇਬ ਸੈਣੀ ਨੇ ਕੀਤਾ ਸਵਾਗਤ
ਇਸ ਮੌਕੇ ਹਰਿਆਣਾ ਦੇ ਸੀਐਮ ਨਾਇਬ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਦੀਆਂ ਨੀਤੀਆਂ ‘ਤੇ ਭਰੋਸਾ ਜਤਾ ਰਹੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਤਜਰਬੇਕਾਰ ਆਗੂਆਂ ਦੇ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਬਹੁਤ ਮਜ਼ਬੂਤੀ ਮਿਲੇਗੀ ਅਤੇ 2027 ਦੀਆਂ ਚੋਣਾਂ ਵਿੱਚ ਭਾਜਪਾ ਇੱਕ ਵੱਡੀ ਸ਼ਕਤੀ ਵਜੋਂ ਉਭਰੇਗੀ


PunjabPolitics #BJP #JagmeetBrar #CharanjitBrar #SunilJakhar #PunjabNews #BreakingNews #MalwaPolitics #BhagwantMann #OnkarSidhu #NayabSaini #Mission2027 #PunjabElection2027 #CongressToBJP #PoliticalAlert #PunjabBJP #ChandigarhNews #GoogleNews #GoogleTrendingNews
