ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੰਜੇ ਟੰਡਨ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਸੀਟ ਤੋਂ ਪਾਰਟੀ ਨੇ ਮੌਜੂਦਾ ਸਾਂਸਦ ਕਿਰਨ ਖੇਰ ਦੀ ਟਿਕਟ ਕੱਟਦੇ ਹੋਏ ਸੰਜੇ ਟੰਡਨ ਨੂੰ ਉਮੀਦਵਾਰ ਬਣਾਇਆ ਹੈ।
ਦੱਸ ਦੇਈਏ ਕਿ ਸੰਜੇ ਟੰਡਨ ਦੇ ਪਿਤਾ ਬਲਰਾਮਜੀ ਦਾਸ ਟੰਡਨ ਵੀ ਭਾਜਪਾ ਆਗੂ ਸਨ, ਜਿਨ੍ਹਾਂ ਨੇ ਪੰਜਾਬ ਵਿਚ ਮਿਊਂਸੀਪਲ ਕੌਂਸਲਰ ਵਜੋਂ 14 ਸਾਲ ਸੇਵਾਵਾਂਦਿੱਤੀਆਂ ਤੇ 6 ਵਾਰ ਵਿਧਾਨ ਸਭਾ ਹਲਕੇ ਦੀਆਂ ਚੋਣਾਂ ਵਿਚ ਜੇਤੂ ਰਹੇ।
