ਭਾਜਪਾ ਨੇ ਪੰਜਾਬ ਤੋ 6 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਨਵੇਂ ਸ਼ਾਮਲ ਹੋਏ ਨੇਤਾਵਾਂ ਨੂੰ ਮੌਕਾ ਦਿੱਤਾ ਗਿਆ ਹੈ।  ਭਾਜਪਾ ਨੇ ਪਹਿਲੀ ਸੂਚੀ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਇਨ੍ਹਾਂ ਵਿੱਚ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਜਲੰਧਰ ਤੋਂ ਸੁਸ਼ੀਲ ਰਿੰਕੂ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਸ਼ਾਮਲ ਹਨ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਇਕੱਲੀ ਚੋਣ ਲੜ ਰਹੀ ਹੈ। ਪਿਛਲੀਆਂ ਚੋਣਾਂ ਭਾਜਪਾ ਅਤੇ ਅਕਾਲੀ ਦਲ ਨੇ ਜਿੱਤੀਆਂ ਸਨ।

Tags :