ਸੁੁੁੁੁੁਨੀਲ ਜਾਖੜ ਨੇ ਨਮਿਸ਼ਾ ਮਹਿਤਾ ਸਮੇਤ ਚਾਰ ਭਾਜਪਾ ਆਗੂੂਆਂ ਨੂੰ ਬਾਹਰ ਦਾ ਰਾਸਤਾ ਦਿਖਾਇਆ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਦੀ ਤਰਤੀਬਵਾਰ ਵਿਚਾਰ-ਵਟਾਂਦਰੇ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ‘ਤੇ ਫੈਸਲਾ ਲੈਂਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਚਾਰ ਭਾਜਪਾ ਆਗੂਆਂ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਤੁਰੰਤ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਹੈ।

ਅਜਿਹਾ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਜੀਵਨ ਗੁਪਤਾ ਨੇ ਦੱਸਿਆ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਬਰਖਾਸਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਦੀ ਧਾਰਾ XXV ਅਨੁਸਾਰ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ੀ ਪਾਏ ਗਏ ਹਨ।

Tags :