ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਰਾਧਾ ਸੁਆਮੀ ਸਤਸੰਗ ਬਿਆਸ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਡੇਰਾ ਬਿਆਸ ਪਹੁੰਚਣ ‘ਤੇ ਉਨ੍ਹਾਂ ਦੇ ਕਾਫਲੇ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਡੇਰਾ ਮੁਖੀ ਨਾਲ ਹੋਵੇਗੀ ਖ਼ਾਸ ਮੁਲਾਕਾਤ
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ, ਆਪਣੀ ਇਸ ਫੇਰੀ ਦੌਰਾਨ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ।
ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ
ਦੱਸਿਆ ਜਾ ਰਿਹਾ ਹੈ ਕਿ ਕੇਵਲ ਸਿੰਘ ਢਿੱਲੋਂ ਪਾਰਟੀ ਦੇ ਆਉਣ ਵਾਲੇ ਪ੍ਰੋਗਰਾਮਾਂ ਤਹਿਤ ਆਪਣੀ ‘ਜਨ ਸੰਪਰਕ ਮੁਹਿੰਮ‘ (ਲੋਕਾਂ ਨਾਲ ਰਾਬਤਾ ਕਾਇਮ ਕਰਨ ਦੇ ਅਭਿਆਨ) ਦੀ ਸ਼ੁਰੂਆਤ ਵੀ ਅੱਜ ਡੇਰਾ ਬਿਆਸ ਤੋਂ ਹੀ ਕਰਨ ਜਾ ਰਹੇ ਹਨ।