ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਵੱਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਜ਼ਮੀਨੀ ਪੱਧਰ ‘ਤੇ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਪਾਰਟੀ ਹਾਈਕਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਜਥੇਬੰਦਕ ਤਾਕਤ ਨੂੰ ਵਧਾਉਣ ਵਾਸਤੇ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ।
ਨਿਯੁਕਤੀਆਂ ਪਿੱਛੇ ਪਾਰਟੀ ਦੀ ਰਣਨੀਤੀ
ਇਹ ਨਿਯੁਕਤੀਆਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਸਹਿਮਤੀ ਅਤੇ ਮਨਜ਼ੂਰੀ ਤੋਂ ਬਾਅਦ ਪੰਜਾਬ ਪ੍ਰਧਾਨ ਕੇਵਲ ਸਿੰਘ ਵੱਲੋਂ ਕੀਤੀਆਂ ਗਈਆਂ ਹਨ। ਪਾਰਟੀ ਦਾ ਮੁੱਖ ਉਦੇਸ਼ ਬੂਥ ਪੱਧਰ ਤੱਕ ਸੰਗਠਨ ਨੂੰ ਸਰਗਰਮ ਕਰਨਾ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਨੂੰ ਮਜ਼ਬੂਤ ਕਰਨਾ ਹੈ।
ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ
ਪੰਜਾਬ ਭਾਜਪਾ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਹੇਠ ਲਿਖੇ ਆਗੂਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ:
- ਫ਼ਰੀਦਕੋਟ: ਸੰਦੀਪ ਸਿੰਘ ਬਰਾੜ
- ਹੁਸ਼ਿਆਰਪੁਰ (ਦਿਹਾਤੀ): ਸੰਜੀਵ ਮਨਹਾਸ
- ਹੁਸ਼ਿਆਰਪੁਰ (ਸ਼ਹਿਰੀ): ਨੇਤੇਨ ਗੁਪਤਾ ਨੰਨੂ
- ਖੰਨਾ: ਅਨੂਪ ਸ਼ਰਮਾ
- ਸ੍ਰੀ ਮੁਕਤਸਰ ਸਾਹਿਬ: ਕੁਲਦੀਪ ਸਿੰਘ ਭੰਗੇਵਾਲਾ
- ਸੰਗਰੂਰ-1: ਸਰਜੀਵਨ ਜਿੰਦਲ
