ਪੰਜਾਬ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਮਾਰਤ ਕਰਵਾਈ ਖਾਲੀ, ਚੰਡੀਗੜ੍ਹ ਪੁਲਿਸ ਨੂੰ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਤੇ ਧਮਕੀ ਤੋਂ ਬਾਅਦ, CISF (Central Industrial Security Force) ਹਰਿਆਣਾ ਪੁਲਿਸ, ਚੰਡੀਗੜ੍ਹ ਪੁਲਿਸ ਅਤੇ CID ਅਲਰਟ ਹੋ ਗਏ ਹਨ।ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸਕੱਤਰੇਤ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਕੋਈ ਵੀ ਕਰਮਚਾਰੀ ਕਿਸੇ ਵੀ ਮੰਜ਼ਿਲ ‘ਤੇ ਨਹੀਂ ਰਹਿਣਾ ਚਾਹੀਦਾ। ਇਮਾਰਤ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਬੰਬ ਅਤੇ ਡਾਗ ਸਕੁਐਡ ਬੁਲਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।
ਇਸ ਤੋਂ ਪਹਿਲਾਂ, 22 ਮਈ ਨੂੰ ਚੰਡੀਗੜ੍ਹ ਸਥਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਹ ਧਮਕੀ ਈ-ਮੇਲ ਰਾਹੀਂ ਸਵੇਰੇ 11:30 ਵਜੇ ਭੇਜੀ ਗਈ ਸੀ। ਇਸ ਤੋਂ ਥੋੜ੍ਹੀ ਦੇਰ ਬਾਅਦ ਅਦਾਲਤ ਦੇ ਕਮਰੇ ਖਾਲੀ ਕਰਵਾ ਦਿੱਤੇ ਗਏ। ਲੋਕਾਂ ਨੂੰ ਕਿਸੇ ਵੀ ਲਾਵਾਰਿਸ ਵਸਤੂ ਨੂੰ ਨਾ ਛੂਹਣ ਲਈ ਕਿਹਾ ਗਿਆ ਸੀ। ਹਾਲਾਂਕਿ, ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਸੀ।
