ਚੰਡੀਗੜ੍ਹ: ਪੰਜਾਬ ਦੇ ਅਮੀਰ ਇਤਿਹਾਸ, ਵਿਰਸੇ ਅਤੇ ਕੁਰਬਾਨੀਆਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੇ ਮਕਸਦ ਨਾਲ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ਵਿਸ਼ੇਸ਼ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੂੰ ‘ਪੰਜਾਬ ਦਾ ਇਤਿਹਾਸ’ ਕਿਤਾਬ ਲੋਕ ਅਰਪਣ ਕਰਨ ਦਾ ਮੌਕਾ ਮਿਲਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਉਪਰਾਲੇ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਸੰਭਾਲਣ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਮਹਾਨ ਕੁਰਬਾਨੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਲੰਮੇ ਸਮੇਂ ਤੋਂ ਆਪਣੀ ਵਿਲੱਖਣ ਸੱਭਿਆਚਾਰਕ ਪਛਾਣ, ਇਤਿਹਾਸਕ ਵਿਰਾਸਤ ਅਤੇ ਕੁਰਬਾਨੀਆਂ ਦੀ ਗਾਥਾ ਨੂੰ ਆਪਣੇ ਅੰਦਰ ਸਾਂਭ ਕੇ ਰੱਖਿਆ ਹੈ। ਅਜਿਹੇ ਉਪਰਾਲਿਆਂ ਰਾਹੀਂ ਇਸ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ।
CM ਮਾਨ ਨੇ ਇਸ ਕਾਰਜ ਲਈ ਕਿਤਾਬ ਨਾਲ ਜੁੜੇ ਲੇਖਕਾਂ ਅਤੇ ਪੰਜਾਬ ਕਲਾ ਪ੍ਰੀਸ਼ਦ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਨੂੰ ਸੰਭਾਲਣਾ ਸਿਰਫ਼ ਇੱਕ ਸੰਸਥਾ ਦੀ ਨਹੀਂ, ਸਗੋਂ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਆਪਣੇ ਸੰਦੇਸ਼ ਵਿੱਚ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਓ ਰਲ ਕੇ ਆਪਣੇ ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਸੰਭਾਲੀਏ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਅਤੀਤ ਨੂੰ ਜਾਣ ਕੇ ਉਸ ਨਾਲ ਜੁੜੀਆਂ ਰਹਿਣ
