ਮਿਜ਼ੋਰਮ ਦੇ ਸਾਇਰਾਂਗ ਵਿੱਚ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇੱਥੇ ਇੱਕ ਰੇਲਵੇ ਪੁੱਲ ਦਾ ਕੰਮ ਚੱਲ ਰਿਹਾ ਸੀ ਤੇ ਇਸ ਦੋਰਾਨ ਅਚਾਨਕ ਹੀ ਪੁੱਲ ਡਿੱਗ ਗਿਆ ਇਸ ਹਾਦਸੇ ਵਿੱਚ ਕਰੀਬ 17 ਮਜ਼ਦੂਰਾਂ ਦੀ ਮੌਤ ਹੋ ਗਈ ਜਦਿਕ ਕਈ ਹੋਰ ਜ਼ਖ਼ਮੀ ਹੋ ਗਏ।
ਫਿਲਹਾਲ ਕਈ ਮਜ਼ਦੂਰਾਂ ਦੇ ਫਸੇ ਹੋਣ ਦਾ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿਉਂਕਿ ਘਟਨਾ ਸਮੇਂ 35-40 ਤੋਂ ਜ਼ਿਆਦਾ ਲੋਕ ਮੌਜੂਦ ਸਨ। ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮਐੱਮਆਰਐੱਫ ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।