700 ਵਿਦਿਆਰਥੀਆਂ ਦੀ ਜਿੰਦਗੀ ਨਾਲ ਖਿਲਵਾੜ ਕਰਨ ਵਾਲਾ ਏਜੰਟ ਬ੍ਰਜੇਸ਼ ਮਿਸ਼ਰਾ ਗ੍ਰਿਫਤਾਰ

ਭਾਰਤੀ ਵਿਦਿਆਰਥੀਆਂ ਦੀ ਜਿੰਦਗੀ ਨਾਲ ਖਿਲਵਾੜ ਕਰਨ ਵਾਲੇ ਵਹਿਸ਼ੀ ਟਰੈਵਲ ਏਜੰਟ ਬ੍ਰਜੇਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬ੍ਰਜੇਸ਼ ਮਿਸ਼ਰਾ ਨੂੰ ਕੈਨੇਡਾ ਦੀ ਏਜੰਸੀ ਨੇ ਗ੍ਰਿਫਤਾਰ ਕੀਤਾ ਹੈ।ਦੱਸਿਆ ਗਿਆ ਹੈ ਕਿ ਫਰਜ਼ੀ ਏਜੰਟ ਬ੍ਰਜੇਸ਼ ਮਿਸ਼ਰਾ ਨੂੰ ਕੈਨੇਡਾ ਬਾਰਡਰ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਕੈਨੇਡਾ ਵਿੱਚ 700 ਅਜਿਹੇ ਵਿਦਿਆਰਥੀ ਫੜੇ ਗਏ ਸਨ, ਜਿਨ੍ਹਾਂ ਨੂੰ ਬ੍ਰਜੇਸ਼ ਮਿਸ਼ਰਾ ਨੇ ਜਾਅਲੀ ਦਸਤਾਵੇਜ਼ਾਂ ਰਾਹੀਂ ਕੈਨੇਡਾ ਭੇਜਿਆ ਸੀ।