ਬੱਸ ਨੂੰ ਲੱਗੀ ਭਿਆਨਕ ਅੱਗ, ਕਰੀਬ 20 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ, ਸੂਬੇ ਦੇ ਪਿੰਡੀ ਭੱਟੀਆਂ ਸ਼ਹਿਰ ਵਿੱਚ ਇੱਕ ਬੱਸ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਰੀਬ 20 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿੱਚ 40 ਤੋਂ ਵੱਧ ਲੋਕ ਸਵਾਰ ਸਨ।ਇਹ ਬੱਸ ਰਾਜਧਾਨੀ ਇਸਲਾਮਾਬਾਦ ਤੋਂ ਕਰਾਚੀ ਜਾ ਰਹੀ ਸੀ।

ਅੱਗ ਇੰਨੀ ਭਿਆਨਕ ਸੀ ਕਿ ਪੂਰੀ ਬੱਸ ਸੜ ਕੇ ਸੁਆਹ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਤੇਜ਼ ਰਫਤਾਰ ਉਤੇ ਜਾ ਰਹੀ ਸੀ ਕਿ ਇਕ ਪਿਕ-ਅੱਪ ਵੈਨ ਨਾਲ ਟਕਰਾ ਗਈ। ਇਸ ਵੈਨ ਵਿੱਚ ਵੱਡੀ ਮਾਤਰਾ ਵਿੱਚ ਡੀਜ਼ਲ ਭਰਿਆ ਹੋਇਆ ਸੀ। ਇਹੀ ਕਾਰਨ ਸੀ ਕਿ ਟੱਕਰ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ।

Tags :