ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿਕਾਸ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਭਲਕੇ ਯਾਨੀ ਮੰਗਲਵਾਰ, 21 ਜੁਲਾਈ 2026 ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋਵੇਗੀ
ਵੱਡੇ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
ਭਾਵੇਂ ਕਿ ਸਰਕਾਰ ਵੱਲੋਂ ਇਸ ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਕੈਬਨਿਟ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ।
ਸੂਤਰਾਂ ਮੁਤਾਬਕ ਇਸ ਬੈਠਕ ਵਿੱਚ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਹਿੱਤ ਵਿੱਚ ਕੁਝ ਵੱਡੇ ਨੀਤੀਗਤ ਫ਼ੈਸਲਿਆਂ, ਵਿਭਾਗੀ ਤਬਦੀਲੀਆਂ ਅਤੇ ਭਲਾਈ ਸਕੀਮਾਂ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ