ਚੰਡੀਗੜ੍ਹ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 29 ਦਸੰਬਰ ਨੂੰ ਕੈਬਨਿਟ ਦੀ ਅਹਿਮ ਮੀਟਿੰਗ ਤਲਬ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਦਸੰਬਰ 2025 ਨੂੰ ਰਾਜ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋਵੇਗੀ।
ਸਰਕਾਰੀ ਸੂਤਰਾਂ ਮੁਤਾਬਕ, ਸਾਲ ਦੇ ਅਖ਼ੀਰ ‘ਚ ਹੋ ਰਹੀ ਇਸ ਬੈਠਕ ਵਿੱਚ ਸੂਬੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ, ਸਰਕਾਰੀ ਮੁਲਾਜ਼ਮਾਂ ਨਾਲ ਜੁੜੇ ਮਸਲੇ, ਅਤੇ ਲੋਕ-ਹਿਤ ਨਾਲ ਸੰਬੰਧਿਤ ਕਈ ਹੋਰ ਅਹਿਮ ਮੁੱਦਿਆਂ ‘ਤੇ ਵਿਚਾਰ–ਚਰਚਾ ਕੀਤੀ ਜਾਵੇਗੀ।
ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਕੁਝ ਮਹੱਤਵਪੂਰਨ ਨੀਤੀਗਤ ਫ਼ੈਸਲੇ ਵੀ ਲਈਏ ਜਾ ਸਕਦੇ ਹਨ, ਜਿਨ੍ਹਾਂ ‘ਤੇ ਕੈਬਨਿਟ ਵੱਲੋਂ ਅੰਤਿਮ ਮੋਹਰ ਲਗਣ ਦੀ ਸੰਭਾਵਨਾ ਹੈ।
ਮੀਟਿੰਗ ਸੰਬੰਧੀ ਹੋਰ ਵੇਰਵੇ ਅਧਿਕਾਰਕ ਤੌਰ ‘ਤੇ ਜਲਦ ਸਾਂਝੇ ਕੀਤੇ ਜਾਣ ਦੀ ਉਮੀਦ ਹੈ।
