ਕੈਨੇਡਾ ਪੜ੍ਹਨ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਇੱਕ ਅਹਿਮ ਖਬਰ ਸਾਹਮਣੇ ਆਈ ਹੈ ਕਿ ਕੈਨੇਡਾ ਸਰਕਾਰ ਨੇ ਅਗਲੇ ਦੋ ਸਾਲਾਂ ਲਈ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਿਆਂ ਵਿੱਚ ਕਟੌਤੀ ਕਰਨ ਅਤੇ ਵੀਜ਼ਾ ਜਾਰੀ ਕਰਨ ਦੀ ਸੀਮਾ ਤੈਅ ਕਰਨ ਦਾ ਐਲਾਨ ਕੀਤਾ ਹੈ। ਇਸਤੋਂ ਇਲਾਵਾ ਨਿੱਜੀ ਕਾਲਜਾਂ ਤੋਂ ਗਰੈਜੂਏਟ ਹੋਣ ਵਾਲਿਆਂ ਨੂੰ ਵਰਕ ਪਰਮਿਟ ਵੀ ਨਹੀਂ ਮਿਲੇਗਾ।
ਜਾਣਕਾਰੀ ਅਨੁਸਾਰ, ਕੈਨੇਡਾ ਨੇ ਐਲਾਨ ਕੀਤਾ ਹੈ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟਾਂ ਲਈ ਸਵੀਕਾਰ ਕੀਤੀਆਂ ਗਈਆਂ ਅਰਜ਼ੀਆਂ ਦੀ ਗਿਣਤੀ ‘ਤੇ ਇਨਟੇਕ ਕੈਪ ਲਗਾਏਗਾ, ਜਿਸ ਦੇ ਨਤੀਜੇ ਵਜੋਂ 2023 ਦੇ ਮੁਕਾਬਲੇ ਇਸ ਸਾਲ ਗਿਣਤੀ ਵਿੱਚ 35 ਪ੍ਰਤੀਸ਼ਤ ਦੀ ਕਮੀ ਆਉਣ ਵਾਲੀ ਹੈ। ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ ਵਿੱਚ ਅਸਥਾਈ ਨਿਵਾਸੀਆਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਇਸ ਕਾਰਨ ਮਕਾਨਾਂ ਦਾ ਕਿਰਾਇਆ ਵੀ ਵਧ ਗਿਆ ਹੈ।
